RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸਿੱਧੂ ਦਾ ਕੈਪਟਨ ਤੇ ਨਿਸ਼ਾਨਾ, ਕੋਸ਼ਿਸ਼ਾਂ ਸਹੀ ਦਿਸ਼ਾ ਵੱਲ ਹੋਣ ਤਾਂ ਕਟੌਤੀ ਦੀ ਲੋੜ ਨਹੀਂ

Jass Grewal by Jass Grewal
July 2, 2021
in ਪੰਜਾਬ, ਰਾਜਨੀਤੀ
0 0
0
ਸਿੱਧੂ ਦਾ ਕੈਪਟਨ ਤੇ ਨਿਸ਼ਾਨਾ, ਕੋਸ਼ਿਸ਼ਾਂ ਸਹੀ ਦਿਸ਼ਾ ਵੱਲ ਹੋਣ ਤਾਂ ਕਟੌਤੀ ਦੀ ਲੋੜ ਨਹੀਂ

ਚੰਡੀਗੜ੍ਹ: ਬਿਜਲੀ ਦੀ ਭਾਰੀ ਕਟੌਤੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿੱਚ ਹੰਗਾਮਾ ਚੱਲ ਰਿਹਾ ਹੈ।ਗਰਮੀ ਅਤੇ ਕੱਟਾਂ ਤੋਂ ਪਰੇਸ਼ਾਨ ਲੋਕ ਸਰਕਾਰ ਖਿਲਾਫ਼ ਸੜਕਾਂ ਤੇ ਉਤਰ ਰਹੇ ਹਨ।ਹੁਣ ਇਸ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ।

 

ਸਿੱਧੂ ਨੇ ਕਿਹਾ ਹੈ ਕਿ ਜੇ ਕੋਸ਼ਿਸ਼ਾਂ ਸਹੀ ਦਿਸ਼ਾ ਵੱਲ ਕੀਤੀਆਂ ਜਾਣ ਤਾਂ ਪੰਜਾਬ ਵਿੱਚ ਬਿਜਲੀ ਕੱਟਾਂ ਦੀ ਜ਼ਰੂਰਤ ਨਹੀਂ ਪਵੇਗੀ। ਮੁੱਖ ਮੰਤਰੀ ਦਫਤਰਾਂ ਦੇ ਕੰਮ ਦੇ ਸਮੇਂ ਅਤੇ ਏ.ਸੀ. ਦੀ ਵਰਤੋਂ ਨਿਰਧਾਰਤ ਕਰਨ ਦੀ ਲੋੜ ਨਹੀਂ। ਦੱਸ ਦੇਈਏ ਕਿ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦਾ ਸੀਐਮ ਅਮਰਿੰਦਰ ਉੱਤੇ ਇਹ ਪਹਿਲਾ ਹਮਲਾ ਹੈ।

Truth of Power Costs, Cuts, Power Purchase Agreements & How to give Free & 24 hour Power to the People of Punjab:- 1. There is No need for Power-Cuts in Punjab or for the Chief Minister to regulate office timings or AC use of the Common People … If we Act in the right direction

— Navjot Singh Sidhu (@sherryontopp) July 2, 2021

 

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ, “ਪੰਜਾਬ ‘ਚ ਔਸਤਨ 4.54 ਰੁਪਏ ਪ੍ਰਤੀ ਯੂਨਿਟ ਦੀ ਲਾਗਤ ਨਾਲ ਬਿਜਲੀ ਖਰੀਦ ਹੋ ਰਹੀ ਹੈ। ਜਦੋਂ ਕਿ ਰਾਸ਼ਟਰੀ ਔਸਤ ਪ੍ਰਤੀ ਯੂਨਿਟ 3.85 ਰੁਪਏ ਹੈ ਅਤੇ ਚੰਡੀਗੜ੍ਹ ‘ਚ 3.44 ਰੁਪਏ ਪ੍ਰਤੀ ਯੂਨਿਟ ਹੈ। ਪੰਜਾਬ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਪ੍ਰਤੀ ਯੂਨਿਟ 5 ਤੋਂ 8 ਰੁਪਏ ਅਦਾ ਕਰਦਾ ਹੈ, ਜੋ ਕਿ ਦੂਜੇ ਰਾਜਾਂ ਨਾਲੋਂ ਵੱਧ ਹੈ।

ਅੱਤ ਦੀ ਗਰਮੀ ਦੇ ਮੱਦੇਨਜ਼ਰ, ਪੰਜਾਬ ਦੀ ਪ੍ਰਤੀ ਦਿਨ ਬਿਜਲੀ ਦੀ ਮੰਗ 14,000 ਮੈਗਾਵਾਟ ਤੋਂ ਪਾਰ ਹੋ ਗਈ ਹੈ, ਜਿਸ ਨਾਲ ਰਾਜ ਨੂੰ ਬਿਜਲੀ ਸਪਲਾਈ ਕਰਨ ਵਾਲੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਬਿਜਲੀ ਕੱਟਣ ਅਤੇ ਉਦਯੋਗਾਂ ‘ਤੇ ਪਾਬੰਦੀਆਂ ਲਗਾਉਣ ਲਈ ਮਜਬੂਰ ਹੈ।

ਰਾਜ ਵਿਚ ਬਿਜਲੀ ਸਪਲਾਈ ‘ਚ ਕਥਿਤ ਬੇਨਿਯਮੀਆਂ ਕਾਰਨ ਖਪਤਕਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਮਗਰੋਂ ਲੋਕਾਂ ਨੇ ਪ੍ਰਦਰਸ਼ਨ ਕੀਤੇ ਅਤੇ ਸੜਕਾਂ ਜਾਮ ਕਰ ਦਿੱਤੀਆਂ। ਵਿਰੋਧੀ ਧਿਰ ਨੇ ਇਲਜ਼ਾਮ ਲਾਏ ਹਨ ਕਿ ਸੱਤਾਧਾਰੀ ਕਾਂਗਰਸ ਰਾਜ ਵਿੱਚ ਬਿਜਲੀ ਸਪਲਾਈ ਕਰਨ ਵਿੱਚ ਅਸਫਲ ਰਹੀ ਹੈ।ਪੀਐਸਪੀਸੀਐਲ ਦੇ ਅਨੁਸਾਰ ਰਾਜ ਵਿੱਚ ਬਿਜਲੀ ਦੀ ਮੰਗ ਬੁੱਧਵਾਰ ਨੂੰ 14,142 ਮੈਗਾਵਾਟ ਤੱਕ ਪਹੁੰਚ ਗਈ ਜਦੋਂ ਕਿ ਸਪਲਾਈ 12,842 ਮੈਗਾਵਾਟ ਹੈ।

Previous Post

ਕਿਸਾਨਾਂ ਦੇ ਵਿਰੋਧ ਤੋਂ ਘਬਰਾਇਆ ਕੈਬਨਿਟ ਮੰਤਰੀ

Next Post

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ

Next Post
ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers