ਦੁਨੀਆਂ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਕੱਲ੍ਹ ਨਵਾਂ ਗੀਤ ‘ਮੇਰਾ ਨਾਂ’ ਰਿਲੀਜ਼ ਹੋਇਆ ਸੀ। ਇਸ ਦੌਰਾਨ ਲੋਕਾਂ ਵਲੋਂ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਮੂਸੇਵਾਲਾ ਦਾ ਗੀਤ ਨੂੰ ਭਰਪੂਰ ਪਿਆ ਦਿੱਤਾ ਗਿਆ। ਜਿਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਪ੍ਰਸ਼ੰਸਕਾ ਦਾ ਧੰਨਵਾਦ ਕੀਤਾ ਅਤੇ ਕਿਹਾ ਸਿੱਧੂ ਦੇ ਪ੍ਰਸ਼ੰਸਕ ਹੀ ਹਨ ਜਿਹੜੇ ਸਿਧੂ ਦੀ ਮੌਤ ਤੋਂ ਬਾਅਦ ਮੇਰੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ । ਜਦਕਿ ਸਰਕਾਰਾਂ ਦਾ ਰਵੱਈਆਂ ਨਿਰਾਸ਼ਾਜਨਕ ਹੀ ਹੈ।
ਇਸ ਤੋਂ ਬਾਅਦ ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਵੱਡਾ ਭੰਡਾਰ ਉਨ੍ਹਾਂ ਕੋਲ ਹੈ ਤੇ ਪੜਾਅ ਦਰ ਪੜਾਅ ਇਹ ਗੀਤ ਰਿਲੀਜ਼ ਕੀਤੇ ਜਾਣਗੇ ਤਾਂ ਜੋ ਸ਼ੁਭਦੀਪ ਦੇ ਪ੍ਰਸ਼ੰਸਕਾਂ ਨੂੰ ਉਸ ਦੀ ਆਵਾਜ਼ ਸੁਣਦੀ ਰਹੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਹਾਲੇ ਕਾਨੂੰਨੀ ਪ੍ਰਕਿਰਿਆ ਵਿੱਚ ਹੈ, ਉਮੀਦ ਹੈ ਕਿ ਉਸ ਨੂੰ ਆਉਂਦੇ ਦਿਨਾਂ ਵਿੱਚ ਰਿਲੀਜ਼ ਕੀਤਾ ਜਾ ਸਕੇਗਾ।
ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੀਤੇ ਕੱਲ੍ਹ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ ਲਾਂਚ ਕੀਤਾ ਗਿਆ। ਲੋਕਾਂ ਲਈ ਸਿੱਧੂ ਮੂਸੇਵਾਲਾ ਲਈ ਪਿਆਰ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਗੀਤ ਰਿਲੀਜ਼ ਹੁੰਦੇ ਹੀ ਵਿਊਜ਼ ਮਿਲੀਅਨਾਂ ਵਿੱਚ ਪਹੁੰਚ ਗਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ।

