ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਲੋਕਾਂ ਤੋਂ ਅਪੀਲ ਕੀਤੀ ਹੈ। ਸਿੱਧੂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ‘ਚ ਬੇਨਤੀ ਕੀਤੀ ਗਈ ਹੈ ਕਿ ਜਿਹੜੇ ਵੀ ਲੋਕ ਸਿੱਧੂ ਦੇ ਪਰਿਵਾਰ ਨੂੰ ਮਿਲਣਾ ਚਾਹੁੰਦੇ ਹਨ ਉਹ ਸਿਰਫ ਐਤਵਾਰ ਨੂੰ ਹੀ ਮਿਲਣ ਆਉਣ। ਇਸ ਪੋਸਟ ‘ਚ ਅੱਗੇ ਕਿਹਾ ਗਿਆ ਕਿ ਉਨ੍ਹਾਂ ਨੂੰ ਵੀ ਆਰਾਮ ਦੀ ਜ਼ਰੂਰਤ ਹੈ ਤੇ ਉਨ੍ਹਾਂ ਨੂੰ ਕੁੱਝ ਸਮਾਂ ਅਕੇਲੇ ਰਹਿਣਾ ਹੈ ਤਾਂ ਜੋ ਉਹ ਇਸ ਦਮੇ ਤੋਂ ਬਾਹਰ ਆ ਸਕਣ।
