RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਦੁਖਨਿਵਾਰਨ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ‘ਤੇ ਐਸਐਸਪੀ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡਾ ਖ਼ੁਲਾਸੇ

ਸ੍ਰੀ ਦੁਖਨਿਵਾਰਨ ਸਾਹਿਬ ‘ਚ ਹੋਈ ਬੇਅਦਬੀ ਦੀ ਘਟਨਾ ‘ਤੇ ਐਸਐਸਪੀ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡਾ ਖ਼ੁਲਾਸੇ

Jass Grewal by Jass Grewal
May 15, 2023
in ਪੰਜਾਬ
Reading Time: 1 min read
0 0
0

ਬੀਤੀ ਰਾਤ ਪਟਿਆਲਾ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਸਰੋਵਰ ਨੇੜੇ ਇਕ ਮਹਿਲਾ ਨੇ ਸ਼ਰਾਬ ਪੀਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਜਿਸ ਤੋਂ ਬਾਅਦ ਇਕ ਸ਼ਰਧਾਲੂ ਵਲੋਂ ਉਸ ਮਹਿਲਾ ਦਾ 5 ਗੋਲੀਆਂ ਮਾਰ ਕੇ ਗੁਰਦੁਆਰਾ ਸਾਹਿਬ ‘ਚ ਬਣੇ ਮੈਨੇਜਰ ਆਫਿਸ ਬਾਹਰ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਵੱਲੋ ਪ੍ਰੈਸ ਕਾਨਫਰੰਸ ਕੀਤੀ ਗਈ। ਐਸਐਸਪੀ ਨੇ ਦੱਸਿਆ ਕਿ ਮਹਿਲਾ ਨਸ਼ੇ ਦੀ ਆਦੀ ਸੀ। ਕਿਹਾ ਜਾ ਰਿਹਾ ਹੈ ਕਿ ਮਹਿਲਾ ਡਿਪ੍ਰੈਸ਼ਨ ’ਚ ਵੀ ਸੀ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਵਿਅਕਤੀ ਨੇ ਮਹਿਲਾ ’ਤੇ ਗੋਲੀ ਚਲਾਈ ਸੀ ਉਹ ਸ਼ਰਧਾਲੂ ਸੀ। ਸ਼ਰਧਾਲੂ ਨੂੰ ਜਿਸ ਸਮੇਂ ਪਤਾ ਲੱਗਿਆ ਕਿ ਮਹਿਲਾ ਸਰੋਵਰ ਦੇ ਕਿਨਾਰੇ ਬੈਠ ਕੇ ਸ਼ਰਾਬ ਦਾ ਸੇਵਨ ਕਰ ਰਹੀ ਹੈ ਤਾਂ ਉਸ ਨੇ  ਗੁੱਸੇ ’ਚ ਆ ਕੇ ਮਹਿਲਾ ’ਤੇ ਫਾਇਰਿੰਗ ਕਰ ਦਿੱਤੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਪਟਿਆਲਾ ਪੁਲਸ ਨੇ ਨਿਰਮਲਜੀਤ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਹਥਿਆਰ ਵੀ ਪੁਲਸ ਨੇ ਬਰਾਮਦ ਕਰ ਲਿਆ ਹੈ। ਉਹਨਾਂ ਨੇ ਅੱਗੇ ਕਿਹਾ ਕਿ ਮ੍ਰਿਤਕ ਮਹਿਲਾ ਅਤੇ ਮੁਲਜ਼ਮ ਦੀ ਆਪਸ ਵਿਚ ਕੋਈ ਜਾਣ-ਪਛਾਣ ਨਹੀਂ ਹੈ ਅਤੇ ਨਾ ਹੀ ਦੋਵਾਂ ਦਾ ਕੋਈ ਲਿੰਕ ਸਾਹਮਣੇ ਆਇਆ ਹੈ।

ਦਸ ਦਈਏ ਕਿ ਇਸ ਮਾਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਸ਼ਰਾਬ ਦਾ ਸੇਵਨ ਮੰਦਭਾਗਾ ਹੈ। ਬੇਅਦਬੀ ਪਿਛਲੀਆਂ ਸਾਜਿਸ਼ਾਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਪੰਜਾਬ ’ਚ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਕਰਕੇ ਸਿੱਖ ਕੌਮ ’ਚ ਰੋਸ ਪਾਇਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਗੋਲੀਬਾਰੀ ‘ਚ ਇਕ ਸਾਗਰ ਨਾਂ ਦਾ ਵਿਅਕਤੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਦੂਜੇ ਪਾਸੇ ਪਰਮਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੇ ਪਾਸੇ ਉਕਤ ਮੁਲਜ਼ਮ ਨਿਰਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਉਹ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਹੈ। ਕਥਿਤ ਤੌਰ ‘ਤੇ ਨਿਰਮਲਜੀਤ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

Previous Post

ਜਲੰਧਰ ਜ਼ਿਮਣੀ ਚੋਣ ਜਿੱਤਣ ਤੋਂ ਬਾਅਦ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

Next Post

“ਹੁਣ ਇਹ ਪੱਕਾ ਮੰਨ ਲਿਆ ਜਾਵੇ ਕਿ ਰਾਘਵ ਚੱਢਾ ਪੰਜਾਬ ਦੇ ਸੁਪਰ ਮੁੱਖ ਮੰਤਰੀ ਹਨ?” ਕਪੂਰਥਲਾ ਹਾਊਸ ‘ਚ ਹੋਏ ਮੰਗਣੀ ਸਮਾਗਮ ‘ਤੇ ਭਖੀ ਸਿਆਸਤ

Next Post
“ਹੁਣ ਇਹ ਪੱਕਾ ਮੰਨ ਲਿਆ ਜਾਵੇ ਕਿ ਰਾਘਵ ਚੱਢਾ ਪੰਜਾਬ ਦੇ ਸੁਪਰ ਮੁੱਖ ਮੰਤਰੀ ਹਨ?” ਕਪੂਰਥਲਾ ਹਾਊਸ ‘ਚ ਹੋਏ ਮੰਗਣੀ ਸਮਾਗਮ ‘ਤੇ ਭਖੀ ਸਿਆਸਤ

“ਹੁਣ ਇਹ ਪੱਕਾ ਮੰਨ ਲਿਆ ਜਾਵੇ ਕਿ ਰਾਘਵ ਚੱਢਾ ਪੰਜਾਬ ਦੇ ਸੁਪਰ ਮੁੱਖ ਮੰਤਰੀ ਹਨ?” ਕਪੂਰਥਲਾ ਹਾਊਸ ‘ਚ ਹੋਏ ਮੰਗਣੀ ਸਮਾਗਮ ‘ਤੇ ਭਖੀ ਸਿਆਸਤ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers