RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਵਾਰ, ਲੋਕ ਸਭਾ ’ਚ ਗੂੰਜੇ ਪੰਜਾਬ ਦੇ ਭੱਖਦੇ ਮੁੱਦੇ

ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਵਾਰ, ਲੋਕ ਸਭਾ ’ਚ ਗੂੰਜੇ ਪੰਜਾਬ ਦੇ ਭੱਖਦੇ ਮੁੱਦੇ

Jass Grewal by Jass Grewal
February 9, 2023
in ਦੇਸ਼, ਪੰਜਾਬ, ਰਾਜਨੀਤੀ
0 0
0
ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਦੇ ਵਿਚ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈਕੇ ਕੈਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਬਿਲਕੀਸ ਬਾਨੋ ਜਬਰ-ਜਨਾਹ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ ਪਰ ਬੰਦੀ ਸਿੰਘ ਜਿਨ੍ਹਾਂ ਨੇ ਪਿਛਲੇ 30 ਸਾਲਾਂ ਵਿੱਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਵੱਖਰੀ ਪ੍ਰਬੰਧਕ ਕਮੇਟੀ ਬਣਾਈ ਗਈ ਹੈ।

ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ।  ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋਇਆ ਹੈ। ਜਿਨ੍ਹਾਂ ਨੂੰ ’ਅੱਛੇ ਦਿਨ’ ਦਿਖਾਉਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ।

Tags: FarmerHarsimrat Kaur BadalNational NewsParliament
Previous Post

ਅਪਰਾਧ ਦੀ ਦੁਨੀਆ ’ਚ ਰਾਜ ਕਰਨ ਵਾਲੇ ਵਿੱਕੀ ਗੌਂਡਰ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

Next Post

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

Next Post
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers