RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਿਆਣਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ’ਚ ਵਾਧਾ, ਘਰ ਪਹੁੰਚੀ ਪੁਲਿਸ, ਦਿੱਤੇ ਸੰਮਨ

ਹਰਿਆਣਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ’ਚ ਵਾਧਾ, ਘਰ ਪਹੁੰਚੀ ਪੁਲਿਸ, ਦਿੱਤੇ ਸੰਮਨ

Jass Grewal by Jass Grewal
January 4, 2023
in ਦੇਸ਼, ਰਾਜਨੀਤੀ
Reading Time: 1 min read
0 0
0

ਬੀਤੇ ਕੁਝ ਦਿਨ ਪਹਿਲਾਂ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਇੱਕ ਮਹਿਲਾ ਜੂਨੀਅਰ ਕੋਚ ਨੇ ਛੇੜਛਾੜ ਦੇ ਇਲਜ਼ਾਮ ਲਗਾਏ ਸਨ। ਹੁਣ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਹੁਣ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਬੁੱਧਵਾਰ ਨੂੰ ਤਲਬ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ 26 ਥਾਣੇ ਦੇ ਐੱਸਐੱਚਓ ਸੰਦੀਪ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ’ਤੇ ਪੁੱਜੇ ਅਤੇ ਉਨ੍ਹਾਂ ਨੂੰ ਸੰਮਨ ਦਿੱਤੇ।

ਜਾਣਕਾਰੀ ਅਨੁਸਾਰ ਸੰਦੀਪ ਸਿੰਘ ਦੇ ਘਰ ਵਿੱਚ ਸੰਮਨ ਰਸੀਵ ਕਰ ਲਏ ਹਨ। ਹਾਲਾਂਕਿ ਸੰਦੀਪ ਦੇ ਘਰੋਂ ਚਲੇ ਜਾਣ ਤੋਂ ਬਾਅਦ ਜਦੋਂ ਮੀਡੀਆ ਨੇ ਐੱਸਐੱਚਓ ਮਨਿੰਦਰ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਨੇ ਕੋਈ ਗੱਲਬਾਤ ਨਹੀਂ ਕੀਤੀ। ਦੱਸ ਦੇਈਏ ਕਿ ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਪਹਿਲੀ ਵਾਰ ਖੇਡ ਮੰਤਰੀ ਸੰਦੀਪ ਸਿੰਘ ਦੇ ਘਰ ਪਹੁੰਚੀ ਹੈ। ਚੰਡੀਗੜ੍ਹ ਪੁਲਿਸ ਦੇ ਐਸਐਚਓ ਸੰਦੀਪ ਸਿੰਘ ਦੇ ਘਰ ਕਰੀਬ 5 ਮਿੰਟ ਰੁਕਣ ਤੋਂ ਬਾਅਦ ਉਹ ਆਪਣੀ ਟੀਮ ਨਾਲ ਵਾਪਸ ਪਰਤ ਗਏ। ਦੂਜੇ ਪਾਸੇ ਇਸ ਮਾਮਲੇ ਵਿੱਚ ਪੀੜਤ ਕੋਚ ਬੁੱਧਵਾਰ ਨੂੰ ਧਾਰਾ 164 ਤਹਿਤ ਜ਼ਿਲ੍ਹਾ ਅਦਾਲਤ ਵਿੱਚ ਮੈਜਿਸਟਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾ ਰਹੀ ਹੈ।

ਇੱਕ ਵਾਰ ਚੰਡੀਗੜ੍ਹ ਪੁਲਿਸ ਸੰਦੀਪ ਸਿੰਘ ਦੀ ਰਿਹਾਇਸ਼ ਤੋਂ ਚਲੀ ਗਈ ਸੀ ਪਰ ਮੁੜ ਚੰਡੀਗੜ੍ਹ ਪੁਲਿਸ ਨੇ ਉਸ ਦੇ ਘਰ ਦਾ ਬੂਹਾ ਖੜਕਾਇਆ ਹੈ। ਸੰਦੀਪ ਸਿੰਘ ਦੇ ਘਰ ਦੇ ਆਲੇ-ਦੁਆਲੇ ਬੈਰੀਕੇਡਿੰਗ ਲਗਾ ਦਿੱਤੀ ਗਈ ਹੈ ਅਤੇ ਘਰ ਦੇ ਅੱਗੇ ਲੱਗੇ ਸਾਰੇ ਵਾਹਨਾਂ ਨੂੰ ਪੁਲਿਸ ਨੇ ਹਟਾ ਦਿੱਤਾ ਹੈ। ਐਸ.ਐਚ.ਓ ਮਨਿੰਦਰ ਸਿੰਘ ਆਪਣੀ ਟੀਮ ਨਾਲ ਮੁੜ ਪੁੱਜੇ। ਦੱਸ ਦੇਈਏ ਕਿ ਇਲਜ਼ਾਮਾਂ ਤੋਂ ਬਾਅਦ ਸੰਦੀਪ ਸਿੰਘ ਨੇ ਆਪਣਾ ਵਿਭਾਗ ਸੀ.ਐਮ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਮਹਿਲਾ ਕੋਚ ਨੇ ਹਰਿਆਣਾ ਸਰਕਾਰ ‘ਤੇ ਮਾਮਲੇ ਨੂੰ ਲੈ ਕੇ ਦਬਾਅ ਬਣਾਉਣ ਦਾ ਦੋਸ਼ ਲਗਾਇਆ ਹੈ। ਨਾਲ ਹੀ ਮਹਿਲਾ ਕੋਚ ਇਲਜ਼ਾਮ ਲਗਾਉਂਦੇ ਹੋਏ ਇਹ ਵੀ ਕਿਹਾ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਉਸ ਨੂੰ ਇੱਕ ਕਰੋੜ ਰੁਪਏ ਨਾਲ ਦੂਜੇ ਦੇਸ਼ ‘ਚ ਸ਼ਿਫਟ ਹੋਣ ਦੀ ਪੇਸ਼ਕਸ਼ ਕੀਤੀ ਗਈ ਹੈ।

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਖੇਡ ਮੰਤਰੀ ਸੰਦੀਪ ‘ਤੇ ਛੇੜਛਾੜ ਦੇ ਦੋਸ਼ ਲਾਏ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਚੰਡੀਗੜ੍ਹ ਸਥਿਤ ਖੇਡ ਮੰਤਰੀ ਦੀ ਰਿਹਾਇਸ਼ ’ਤੇ ਉਸ ਨਾਲ ਛੇੜਛਾੜ ਕੀਤੀ ਗਈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਸੈਕਟਰ 26 ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ। ਮਹਿਲਾ ਕੋਚ ਨੇ ਇਸ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ ਵਿੱਚ ਮੁਲਜ਼ਮ ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Tags: AllegationChandigarhHaryanapolice
Previous Post

ਇਕ ਹੋਰ ਵੱਡੀ ਵਾਰਦਾਤ, ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Next Post

ਵੱਡੀ ਖ਼ਬਰ: ਸ਼ੰਭੂ ਬਾਰਡਰ ਤੋਂ ਧਰਨਾ ਚੁੱਕਣਗੇ ਟਰੱਕ ਆਪਰੇਟਰ, ਸਰਕਾਰ ਨਾਲ ਬਣੀ ਸਹਿਮਤੀ

Next Post
ਵੱਡੀ ਖ਼ਬਰ: ਸ਼ੰਭੂ ਬਾਰਡਰ ਤੋਂ ਧਰਨਾ ਚੁੱਕਣਗੇ ਟਰੱਕ ਆਪਰੇਟਰ, ਸਰਕਾਰ ਨਾਲ ਬਣੀ ਸਹਿਮਤੀ

ਵੱਡੀ ਖ਼ਬਰ: ਸ਼ੰਭੂ ਬਾਰਡਰ ਤੋਂ ਧਰਨਾ ਚੁੱਕਣਗੇ ਟਰੱਕ ਆਪਰੇਟਰ, ਸਰਕਾਰ ਨਾਲ ਬਣੀ ਸਹਿਮਤੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers