ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦੇ ਹੋਏ, ਹਾਈਕੋਰਟ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਸਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ, ਅਤੇ ਅਗਲੇ ਹੁਕਮਾਂ ਤੱਕ ਉਸਦੇ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ‘ਤੇ ਕਿਸੇ ਵੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ।
ਹਾਈਕੋਰਟ ਨੇ ਆਪਣੇ 46 ਪੰਨਿਆਂ ਦੇ ਆਦੇਸ਼ ਵਿੱਚ ਸਪੱਸ਼ਟ ਕਿਹਾ ਹੈ ਕਿ 2022 ਦੀਆਂ ਚੋਣਾਂ ਤੱਕ ਉਸਦੇ ਵਿਰੁੱਧ ਸਾਰੀਆਂ ਐਫਆਈਆਰਜ਼ ‘ਤੇ ਰੋਕ ਰਹੇਗੀ, ਉਸਨੂੰ ਕਿਸੇ ਵੀ ਹਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸੈਣੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਲਈ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ। ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ‘ਤੇ ਫੈਸਲਾ ਸੁਣਾਉਂਦੇ ਹੋਏ ਇਹ ਆਦੇਸ਼ ਦਿੱਤਾ ਹੈ।
